ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ